ਪੰਜਾਬ Tue, 19 Mar 2024 02:02 PM
ਅਮਰੀਕਾ ਦੇ ਬੋਸਟਨ ਵਿੱਚ ਇੱਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਹਾਲਾਂਕਿ ਸ਼ੁਰੂਆਤੀ ਜਾਂਚ ਨੇ ਸਾਜ਼ਿਸ਼ ਤੋਂ ਇਨਕਾਰ ਕੀਤਾ ਹੈ। ਅਮਰੀਕਾ ਵਿੱਚ ਇਸ ਸਾਲ ਹੁਣ ਤੱਕ ਘੱਟੋ-ਘੱਟ ਛੇ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਵਿੱਚ ਵਧਦੇ ਹਮਲਿਆਂ ਨੇ ਉੱਥੇ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਚਿੰਤਾ ਵਿੱਚ ਪਾਇਆ ਹੋਇਆ ਹੈ।