ਪੰਜਾਬ Thu, 28 Mar 2024 09:57 AM
ਅੰਮ੍ਰਿਤਸਰ : ਵਿਜੀਲੈਂਸ ਬਿਊਰੋ ਵੱਲੋਂ ਚੌਕੀ ਕੋਰਟ ਕੰਪਲੈਕਸ ਦੇ ਏਐੱਸਆਈ ਗੁਰਜੀਤ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਹਰਜਿੰਦਰ ਸਿੰਘ ਵਾਸੀ ਪਿੰਡ ਫਤਾਹਪੁਰ ਦੀ ਸ਼ਿਕਾਇਤ ’ਤੇ ਕੀਤੀ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਊਰੋ ਨੂੰ ਸ਼ਿਕਾਇਤ ਦਿੱਤੀ ਸੀ ਕਿ ਏਐੱਸਆਈ ਨੇ ਉਸ ਵੱਲੋਂ 40 ਲੱਖ ਰੁਪਏ ਦੀ ਧੋਖਾਧੜੀ ਸਬੰਧੀ ਦਰਜ ਕਰਵਾਈ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।