ਪ੍ਰੇਮ ਵਿਆਹ ਕਰਵਾਉਣ ਵਾਲੇ ਨੂੰ ਗੋਲ਼ੀਆਂ ਨਾਲ ਭੁੰਨਿਆ, ਹਾਲਤ ਗੰਭੀਰ; ਕੁੜੀ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਕੇਸ ਦਰਜ

ਪੰਜਾਬ Wed, 10 Apr 2024 11:11 AM


ਪ੍ਰੇਮ ਵਿਆਹ ਕਰਵਾਉਣ ਵਾਲੇ ਨੂੰ ਗੋਲ਼ੀਆਂ ਨਾਲ ਭੁੰਨਿਆ, ਹਾਲਤ ਗੰਭੀਰ; ਕੁੜੀ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਕੇਸ ਦਰਜ

ਤਰਨਤਾਰਨ: ਪਿੰਡ ਏਕਲਗੱਡਾ ਵਿਖੇ ਰਾਹ ਜਾਂਦੇ ਮੋਟਰਸਾਈਕਲ ਸਵਾਰ ਨੌਜਵਾਨ ’ਤੇ ਬਾਈਕ ਸਵਾਰ ਦੋ ਲੋਕਾਂ ਨੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਉਕਤ ਨੌਜਵਾਨ ਦੇ ਚਾਰ-ਪੰਜ ਗੋਲੀਆਂ ਲੱਗੀਆਂ ਅਤੇ ਗੰਭੀਰ ਹਾਲਤ ’ਚ ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਨੌਜਵਾਨ ਦੇ ਪਰਿਵਾਰ ਮੁਤਾਬਕ ਉਸ ਨੇ ਕਰੀਬ ਇਕ ਸਾਲ ਪਹਿਲਾਂ ਪਿੰਡ ’ਚ ਪੇ੍ਰਮ ਵਿਆਹ ਕਰਵਾਇਆ ਸੀ ਅਤੇ ਲੜਕੀ ਦੇ ਪਰਿਵਾਰ ਵਾਲਿਆਂ ਨੇ ਕਥਿਤ ਤੌਰ ’ਤੇ ਉਸ ਉੱਪਰ ਗੋਲੀਆਂ ਚਲਵਾਈਆਂ ਹਨ। ਥਾਣਾ ਵੈਰੋਵਾਲ ਦੀ ਪੁਲਿਸ ਨੇ ਕੇਸ ਦਰਜ ਕਰ ਕੇ ਚਾਰ ਲੋਕਾਂ ਨੂੰ ਨਾਮਜ਼ਦ ਕੀਤਾ ਹੈ।

Leave a Comment:
ਤਾਜ਼ਾ ਖ਼ਬਰਾਂ
ad