ਪੰਜਾਬ Wed, 10 Apr 2024 11:12 AM
ਚੰਡੀਗੜ੍ਹ : ਸ਼ਹਿਰ ਦੇ ਸੈਕਟਰ 35 ਸਥਿਤ ਪਾਰਕ ’ਚ ਇਕ ਲੜਕੀ ਨੂੰ ਜ਼ਿੰਦਾ ਸਾੜਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੀ ਪਛਾਣ ਮੋਹਾਲੀ ਦੇ ਸੋਹਾਨਾ ਵਾਸੀ ਰਾਣੀ ਦੇ ਰੂਪ ’ਚ ਹੋਈ ਹੈ। ਮਰਨ ਤੋਂ ਪਹਿਲਾਂ ਲੜਕੀ ਨੇ ਮੈਜਿਸਟ੍ਰੇਟ ਨੂੰ ਬਿਆਨ ਦਿੱਤੇ ਹਨ ਕਿ ਰਾਹੁਲ ਨੇ ਪੈਟਰੋਲ ਛਿੜਕ ਕੇ ਉਸਨੂੰ ਅੱਗ ਲਗਾ ਦਿੱਤੀ। ਸੈਕਟਰ 36 ਥਾਣਾ ਪੁਲਿਸ ਨੇ ਖਰੜ ਵਾਸੀ ਵਿਸ਼ਾਲ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰ ਕੇ ਉਸਨੂੰ ਗਿ੍ਰਫ਼ਤਾਰ ਕਰ ਲਿਆ ਹੈ। ਉਸਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੋਂ ਉਸਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਹੈ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਦੇ ਫੁੱਟੇਜ ਵੀ ਖੰਘਾਲ ਰਹੀ ਹੈ। ਪੁਲਿਸ ਨੂੰ ਸੋਮਵਾਰ ਰਾਤ ਕਰੀਬ ਦੋ ਵਜੇ ਸੂਚਨਾ ਮਿਲੀ ਕਿ ਸੈਕਟਰ 35 ’ਚ ਪੈਟਰੋਲ ਪੰਪ ਦੇ ਨਾਲ ਬਣੇ ਪਾਰਕ ’ਚ ਇਕ ਲੜਕੀ ਗੰਭੀਰ ਝੁਲਸੀ ਹੋਈ ਹਾਲਤ ’ਚ ਪਈ ਹੈ। ਇਸ ’ਤੇ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਤੇ ਲੜਕੀ ਨੂੰ ਜੀਐੱਮਐੱਸਐੱਚ-16’ਚ ਦਾਖ਼ਲ ਕਰਾਇਆ। ਉਹ 80 ਫ਼ੀਸਦੀ ਸੜੀ ਹੋਣ ਕਾਰਨ ਉਸਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ।