ਯਾਤਰੀ ਧਿਆਨ ਦੇਣ ! ਪੰਜਾਬ ਦੀਆਂ ਸਰਕਾਰੀ ਬੱਸਾਂ ਨਹੀਂ ਜਾਣਗੀਆਂ ਚੰਡੀਗੜ੍ਹ

ਪੰਜਾਬ Thu, 25 Apr 2024 07:00 AM


ਯਾਤਰੀ ਧਿਆਨ ਦੇਣ ! ਪੰਜਾਬ ਦੀਆਂ ਸਰਕਾਰੀ ਬੱਸਾਂ ਨਹੀਂ ਜਾਣਗੀਆਂ ਚੰਡੀਗੜ੍ਹ

ਚੰਡੀਗੜ੍ਹ : ਪੰਜਾਬ ਦੀਆਂ ਸਰਕਾਰੀ ਬੱਸਾਂ ਦੀ ਐਂਟਰੀ ਚੰਡੀਗੜ੍ਹ ਬੱਸ ਅੱਡੇ 'ਚ ਬੰਦ ਕੀਤੀ ਗਈ ਹੈ ਜਿਸ ਕਾਰਨ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਘੰਟਿਆਂ ਤੋਂ ਲੋਕ 43 ਬੱਸ ਸਟੈਂਡ ਵਿਖੇ ਬੱਸਾਂ ਦਾ ਇੰਤਜ਼ਾਰ ਕਰ ਰਹੇ ਹਨ ਪਰ ਹਾਲੇ ਤਕ ਕੋਈ ਬੱਸ ਨਹੀਂ ਆਈ ਹੈ। ਦਰਅਸਲ ਬੱਸਾਂ ਦੀ ਮਹਿੰਗੀ ਬੱਸ ਅੱਡਾ ਫੀਸ ਕਰਕੇ ਪੰਜਾਬ ਦੀਆਂ ਬੱਸਾਂ ਦੀ ਐਂਟਰੀ ਬੰਦ ਕੀਤੀ ਗਈ ਹੈ। ਪੀਆਰਟੀਸੀ ਮੁਲਾਜ਼ਮ ਜਥੇਬੰਦੀਆਂ ਨੇ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (CTU) ਵੱਲੋਂ ਪੰਜਾਬ ਦੀਆਂ ਬੱਸਾਂ ਨੂੰ ਚੰਡੀਗੜ੍ਹ ਜਾਣ ਤੋਂ ਰੋਕਣ ਤੇ ਵਧੀਆਂ ਫੀਸਾਂ ਦੇ ਵਿਰੋਧ 'ਚ ਅੱਜ ਤੋਂ ਚੰਡੀਗੜ੍ਹ 'ਚ ਪੰਜਾਬ ਰੋਡਵੇਜ਼ ਦੀ ਕੋਈ ਵੀ ਬੱਸ ਨਹੀਂ ਚਲਾਈ ਜਾਵੇਗੀ। ਸੀਟੀਯੂ ਵੱਲੋਂ ਬਣਾਏ ਜਾ ਰਹੇ ਰੂਟਾਂ ਨੂੰ ਲੈ ਕੇ ਪੰਜਾਬ ਦੀਆਂ ਪੀਆਰਟੀਸੀ/ਪਨ ਬਸ/ਪੰਜਾਬ ਰੋਡਵੇਜ਼ ਮੁਲਾਜ਼ਮ ਜਥੇਬੰਦੀਆਂ ਵੱਲੋਂ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ।

Leave a Comment:
ਤਾਜ਼ਾ ਖ਼ਬਰਾਂ
ad