ਪੰਜਾਬ Thu, 25 Apr 2024 07:01 AM
ਜਲੰਧਰ: ਕਾਂਗਰਸ ਨੇ ਫਿਲੌਰ ਤੋਂ ਵਿਧਾਇਕ ਚੌਧਰੀ ਵਿਕਰਮਜੀਤ ਸਿੰਘ ਨੂੰ ਪਾਰਟੀ 'ਚੋਂ ਮੁਅੱਤਲ ਕਰ ਦਿੱਤਾ ਹੈ। ਵਿਕਰਮਜੀਤ 'ਤੇ ਪਾਰਟੀ ਵਿਰੋਧੀ ਕਾਰਵਾਈਆਂ ਦਾ ਦੋਸ਼ ਹੈ। ਹਾਈਕਮਾਨ ਨੇ ਅੱਜ ਨੋਟਿਸ ਜਾਰੀ ਕਰ ਕੇ ਉਨ੍ਹਾਂ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ।