ਪੱਟੀ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ; ਖੜ੍ਹੇ ਟਰੱਕ ’ਚ ਵੱਜਾ ਬਾਈਕ, ਦੋ ਮੌਤਾਂ

ਪੰਜਾਬ Fri, 26 Jul 2024 08:54 AM


ਪੱਟੀ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ; ਖੜ੍ਹੇ ਟਰੱਕ ’ਚ ਵੱਜਾ ਬਾਈਕ, ਦੋ ਮੌਤਾਂ

ਪੱਟੀ : ਸਬ ਡਵੀਜ਼ਨ ਪੱਟੀ ਦੇ ਪਿੰਡ ਝੁੱਗੀਆਂ ਕਾਲੂ ਤੋਂ ਭੈਣ ਨੂੰ ਮਿਲ ਕੇ ਵਾਪਸ ਆ ਰਹੇ ਨੌਜਵਾਨ ਗ੍ਰੰਥੀ ਤੇ ਉਸ ਦੇ ਨਾਬਾਲਿਗ ਦੋਸਤ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਲੰਘੀ ਦੇਰ ਰਾਤ ਪਿੰਡ ਚੀਮਾ ਕਲਾਂ ਨੇੜੇ ਵਾਪਰੇ ਇਸ ਹਾਦਸੇ ਤੋਂ ਬਾਅਦ ਰਾਹਗੀਰਾਂ ਨੇ ਐਂਬੂਲੈਂਸ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਪੱਟੀ ਦੇ ਸਰਕਾਰੀ ਹਸਪਤਾਲ ਭੇਜਿਆ ਸੀ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਰਤਕ ਕਰਾਰ ਦੇ ਦਿੱਤਾ। ਦੂਜੇ ਪਾਸੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੱਟੀ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Comment:
ਤਾਜ਼ਾ ਖ਼ਬਰਾਂ
ad