1,22,908 ਮ੍ਰਿਤਕ ਲੈਂਦੇ ਰਹੇ ਪੈਨਸ਼ਨ,ਸਰਕਾਰ ਨੇ 145.73 ਕਰੋੜ ਦੀ ਕੀਤੀ ਰਿਕਵਰੀ: ਡਾ. ਬਲਜੀਤ ਕੌਰ

ਪੰਜਾਬ Thu, 05 Sep 2024 10:03 AM


 1,22,908 ਮ੍ਰਿਤਕ ਲੈਂਦੇ ਰਹੇ ਪੈਨਸ਼ਨ,ਸਰਕਾਰ ਨੇ 145.73 ਕਰੋੜ ਦੀ ਕੀਤੀ ਰਿਕਵਰੀ: ਡਾ. ਬਲਜੀਤ ਕੌਰ

ਚੰਡੀਗੜ੍ਹਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ 2.44 ਲੱਖ ਮ੍ਰਿਤਕ ਲਾਭਪਾਤਰੀਆਂ ਦੀ ਸ਼ਨਾਖਤ ਕੀਤੀ ਗਈ ਹੈ ਜਿਨ੍ਵਾਂ ਨੇ ਗਲਤ ਢੰਗ ਨਾਲ ਪੈਨਸ਼ਨ ਪ੍ਰਾਪਤ ਕੀਤੀ ਸੀਉਨ੍ਹਾਂ ਦੱਸਿਆ ਕਿ ਸਰਵੇ ਦੀ ਰਿਪੋਰਟ ਸਾਲ 2022-23 ਦੌਰਾਨ ਸਟੇਟ ਪੈਨਸ਼ਨ ਸਕੀਮ ਅਧੀਨ ਪੈਨਸ਼ਨ ਲੈ ਰਹੇ 1,22,908 ਲਾਭਪਾਤਰੀ ਮ੍ਰਿਤਕ ਅਤੇ ਅਯੋਗ ਪਾਏ ਗਏ, ਜਿਨ੍ਹਾਂ ਤੋਂ 77.91 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ ਉਨ੍ਹਾਂ ਦੱਸਿਆ ਕਿ ਸਾਲ 2023-24 ਦੌਰਾਨ ਸਟੇਟ ਪੈਨਸ਼ਨ ਸਕੀਮ ਅਧੀਨ ਪੈਨਸ਼ਨ ਲੈ ਰਹੇ 1,07,571 ਲਾਭਪਾਤਰੀ ਮ੍ਰਿਤਕ ਤੇ ਆਯੋਗ ਪਾਏ ਗਏ, ਜਿਨ੍ਹਾਂ ਤੋਂ 41.22 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ ਇਸੇ ਤਰ੍ਹਾਂ ਸਾਲ 2024-25 ਦੌਰਾਨ ਜੁਲਾਈ ਮਹੀਨੇ ਤੱਕ 14160 ਲਾਭਪਾਤਰੀਆਂ ਨੂੰ ਪੈਨਸ਼ਨ ਸਕੀਮ ਅਧੀਨ ਅਯੋਗ ਪਾਇਆ ਗਿਆ ਹੈ ਸੂਬਾ ਸਰਕਾਰ ਵੱਲੋਂ ਇਹਨਾਂ ਲਾਭਪਾਤਰੀਆਂ ਤੋਂ 26.59 ਰੁਪਏ ਦੀ ਰਿਕਵਰੀ ਕੀਤੀ ਗਈ ਹੈ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੁੱਲ 244639 ਲਾਭਪਾਤਰੀਆਂ ਤੋਂ 145.73 ਕਰੋੜ ਰੁਪਏ ਰਿਕਵਰ ਕੀਤੇ ਗਏ। ਜ਼ਿਨ੍ਹਾਂ ਵਿੱਚੋਂ ਅੰਮ੍ਰਿਤਸਰ ਜ਼ਿਲ੍ਹੇ ' 17851 ਲਾਭਪਾਤਰੀਆਂ ਤੋ 10.54 ਕਰੋੜ ਰੁਪਏ, ਬਰਨਾਲਾ ਵਿਚ 6770 ਲਾਭਪਾਤਰੀਆਂ ਤੋਂ 4.27 ਕਰੋੜ ਰੁਪਏ, ਬਠਿੰਡਾ ਵਿਚ 19590 ਲਾਭਪਾਤਰੀਆਂ ਤੋਂ 3.44 ਕਰੋੜ ਰੁਪਏ, ਫਤਿਹਗੜ੍ਹ ਸਾਹਿਬ ਵਿਚ 5984 ਲਾਭਪਾਤਰੀਆਂ ਤੋਂ 2.10 ਕਰੋੜ ਰੁਪਏ, ਫਰੀਦਕੋਟ 6081 ਲਾਭਪਾਤਰੀਆਂ ਤੋਂ 3.39 ਕਰੋੜ ਰੁਪਏ, ਫਿਰੋਜਪੁਰ ਵਿੱਚ 7024 ਲਾਭਪਾਤਰੀਆਂ ਤੋਂ 7.00 ਕਰੋੜ ਰੁਪਏ, ਫਾਜ਼ਿਲਕਾ ਵਿਚ 10596 ਲਾਭਪਾਤਰੀਆਂ ਤੋਂ 5.59 ਕਰੋੜ ਰੁਪਏ, ਗੁਰਦਾਸਪੁਰ ਵਿੱਚ 13799 ਲਾਭਪਾਤਰੀਆਂ ਤੋਂ 15.85 ਕਰੋੜ ਰੁਪਏ, ਹੁਸ਼ਿਆਰਪੁਰ ਵਿੱਚ 12317 ਲਾਭਪਾਤਰੀਆਂ ਤੋਂ 7.09 ਕਰੋੜ ਰੁਪਏ, ਜਲੰਧਰ ਵਿੱਚ 20434 ਲਾਭਪਾਤਰੀਆਂ ਤੋਂ 4.40 ਕਰੋੜ ਰੁਪਏ, ਕਪੂਰਥਲਾ ਵਿੱਚ 7729 ਲਾਭਪਾਤਰੀਆਂ ਤੋਂ 4.15 ਕਰੋੜ ਰੁਪਏ, ਲੁਧਿਆਣਾ ' 18088 ਲਾਭਪਾਤਰੀਆਂ ਤੋਂ 6.72 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ ' 11991 ਲਾਭਪਾਤਰੀਆਂ ਤੋਂ 2.41 ਕਰੋੜ ਰੁਪਏ, ਮੋਗਾ ' 10054 ਲਾਭਪਾਤਰੀਆਂ ਤੋਂ 14.42 ਕਰੋੜ ਰੁਪਏ, ਮਾਨਸਾ ' 8260 ਲਾਭਪਾਤਰੀਆਂ ਤੋਂ 2.70 ਕਰੋੜ ਰੁਪਏ, ਐਸ.ਬੀ.ਐਸ ਨਗਰ ' 12204 ਲਾਭਪਾਤਰੀਆਂ ਤੋਂ 3.65 ਕਰੋੜ ਰੁਪਏ, ਪਠਾਨਕੋਟ ' 2918 ਲਾਭਪਾਤਰੀਆਂ ਤੋਂ 3.05 ਕਰੋੜ ਰੁਪਏ, ਪਟਿਆਲਾ ' 24316 ਲਾਭਪਾਤਰੀਆਂ ਤੋਂ 10.61 ਕਰੋੜ ਰੁਪਏ, ਰੂਪਨਗਰ ' 4751 ਲਾਭਪਾਤਰੀਆਂ ਤੋਂ 1.15 ਕਰੋੜ ਰੁਪਏ, ਸੰਗਰੂਰ ' 7888 ਲਾਭਪਾਤਰੀਆਂ ਤੋਂ 21.46 ਕਰੋੜ ਰੁਪਏ, ਐਸ..ਐਸ ਨਗਰ ' 4808 ਲਾਭਪਾਤਰੀਆਂ ਤੋਂ 1.59 ਕਰੋੜ ਰੁਪਏ, ਤਰਨਤਾਰਨ ' 11186 ਲਾਭਪਾਤਰੀਆਂ ਤੋਂ 10.06 ਕਰੋੜ ਰੁਪਏ ਦੀ ਰਿਕਵਰੀ ਸ਼ਾਮਿਲ ਹੈ

 

Leave a Comment:
ਤਾਜ਼ਾ ਖ਼ਬਰਾਂ
ad