ਪੰਜਾਬ Sat, 14 Sep 2024 09:49 AM
ਭੋਗਪੁਰ:-( ਗੁਰਪ੍ਰੀਤ ਸਿੰਘ ਭੋਗਲ )- ਡੇਰਾ ਬਾਬਾ ਸ੍ਰੀ ਚੰਦ ਜੀ ਮਹਾਰਾਜ ਪਿੰਡ ਪੂਬੋਵਾਲ ਹਿਮਾਚਲ ਪ੍ਰਦੇਸ਼ ਜਿਲ੍ਹਾ ਊਨਾਂ ਵਿਖੇ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੰਤੋਖ ਦਾਸ ਜੀ ਅਤੇ ਬਾਬਾ ਪਰਵਿੰਦਰ ਸਿੰਘ ਜੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਬਾਬਾ ਸ੍ਰੀ ਚੰਦ ਜੀ ਮਹਾਰਾਜ ਜੀ ਦਾ 530ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ। ਸਵੇਰੇ 8 ਵਜੇ ਨਿਸ਼ਾਨ ਸਾਹਿਬ ਦੀ ਰਸਮ ਕੀਤੀ ਗਈ ਬਾਅਦ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀਆਂ ਦੇ ਭੋਗ ਤੋਂ ਉਪਰੰਤ ਖੁੱਲੇ ਪੰਡਾਲਾਂ ਵਿੱਚ ਦੀਵਾਨ ਸਜਾਏ ਗਏ, ਜਿਸ ਵਿੱਚ ਸੰਤ ਬਾਬਾ ਸੰਤੋਸ਼ ਦਾਸ ਜੀ, ਬਾਬਾ ਪਰਵਿੰਦਰ ਸਿੰਘ ਜੀ, ਭਾਈ ਮਹਾਂਵੀਰ ਸਿੰਘ ਜੀ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ) ਭਾਈ ਲਖਬੀਰ ਸਿੰਘ ਜੀ ਬਗੋਰੇ ਵਾਲੇ ਅਤੇ ਭਾਈ ਮਨਜਿੰਦਰ ਸਿੰਘ ਨੇ ਸੰਗਤਾਂ ਨੂੰ ਭਗਵਾਨ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਜੀ ਦੀ ਮਹਿਮਾ ਅਤੇ ਕਥਾ ਕੀਰਤਨ ਆਈ ਸੰਗਤਾਂ ਨੂੰ ਨਿਹਾਲ ਕੀਤਾ ਉਪਰੰਤ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ।