ਰਾਸ਼ਟਰੀ Mon, 14 Oct 2024 01:17 PM
ਜੰਮੂ : ਜੰਮੂ-ਕਸ਼ਮੀਰ 'ਚ ਐਤਵਾਰ ਨੂੰ ਰਾਸ਼ਟਰਪਤੀ ਸ਼ਾਸਨ ਹਟਾ ਲਿਆ ਗਿਆ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨਾਲ ਉਮਰ ਅਬਦੁੱਲਾ ਲਈ ਸਰਕਾਰ ਬਣਾਉਣ ਦਾ ਰਸਤਾ ਵੀ ਸਾਫ਼ ਹੋ ਗਿਆ ਹੈ।
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕਣ ਤੋਂ ਪਹਿਲਾਂ ਰਾਸ਼ਟਰਪਤੀ ਸ਼ਾਸਨ ਹਟਾਉਣ ਦਾ ਹੁਕਮ ਜਾਰੀ ਕੀਤਾ ਹੈ। ਗ੍ਰਹਿ ਮੰਤਰਾਲੇ ਨੇ ਜੰਮੂ-ਕਸ਼ਮੀਰ ਪੁਨਰਗਠਨ ਐਕਟ, 2019 ਦੀ ਧਾਰਾ 73 ਤਹਿਤ ਰਾਸ਼ਟਰਪਤੀ ਸ਼ਾਸਨ ਦਾ ਹੁਕਮ ਜਾਰੀ ਕੀਤਾ ਸੀ।