ਪੰਜਾਬ Mon, 21 Oct 2024 09:47 AM
ਚੰਡੀਗੜ੍ਹ : ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਨੂੰ ਲੈ ਕੇ ਹਾਈ ਕੋਰਟ ਦੇ ਸਖਤ ਰੁਖ ਕਾਰਨ ਆਮ ਆਦਮੀ ਪਾਰਟੀ ਦਾ ਗਣਿਤ ਵਿਗੜ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 5 ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ 15 ਦਿਨਾਂ ਦੇ ਅੰਦਰ ਨੋਟੀਫਿਕੇਸ਼ਨ ਜਾਰੀ ਕਰਨ ਲਈ ਕਿਹਾ ਹੈ ਜਦੋਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਗਲੇ ਸਾਲ ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਇਹ ਚੋਣ ਕਰਵਾਉਣ ਬਾਰੇ ਵਿਚਾਰ ਕਰ ਰਹੀ ਸੀ। ਕਿਉਂਕਿ ਪਾਰਟੀ ਲਈ ਦਿੱਲੀ ਚੋਣ ਸਭ ਤੋਂ ਅਹਿਮ ਹੈ। ਕਿਉਂਕਿ ਪਾਰਟੀ ਪੂਰੇ ਦੇਸ਼ ਦੀ ਰਾਜਨੀਤੀ ਵਿੱਚ ਦਿੱਲੀ ਮਾਡਲ ਨੂੰ ਕੈਸ਼ ਕਰਨਾ ਚਾਹੁੰਦੀ ਹੈ।ਪਾਰਟੀ ਦੀ ਚਿੰਤਾ ਇਹ ਸੀ ਕਿ ਜੇਕਰ ਪੰਜ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਨਤੀਜੇ ਉਮੀਦ ਮੁਤਾਬਕ ਨਾ ਆਏ ਤਾਂ ਇਸ ਦੀ ਧਮਕ ਦਿੱਲੀ ਤੱਕ ਸੁਣਾਈ ਦੇ ਸਕਦੀ ਹੈ।