ਪੰਜਾਬ Wed, 18 Dec 2024 01:48 PM
ਜਲੰਧਰ: ਵਿਧਾਨ ਸਭਾ ਹਲਕਾ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਾਣਜੇ ਸੰਨੀ ਨੂੰ ਕੁਝ ਨੌਜਵਾਨਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਵਿਧਾਇਕ ਦਾ ਭਾਣਜਾ ਪਿੰਡ ਬਿਆਸ ਵਿੱਚ ਮੌਜੂਦ ਸੀ। ਉਸ ਦੀ ਕਿਸੇ ਗੱਲ ਨੂੰ ਲੈ ਕੇ ਕੁਝ ਨੌਜਵਾਨਾਂ ਨਾਲ ਬਹਿਸ ਹੋ ਗਈ। ਥਾਣਾ ਆਦਮਪੁਰ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਦੱਸਿਆ ਜਾ ਰਿਹਾ ਹੈ ਕਿ ਝਗੜਾ ਇੰਨਾ ਵੱਧ ਗਿਆ ਕਿ ਨੌਜਵਾਨਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ 'ਚ ਦੋ ਹੋਰ ਨੌਜਵਾਨ ਵੀ ਗੰਭੀਰ ਜ਼ਖਮੀ ਹੋ ਗਏ ਹਨ। ਥਾਣਾ ਆਦਮਪੁਰ ਦੀ ਪੁਲਿਸ ਹਾਲੇ ਮਾਮਲੇ ਦੀ ਜਾਂਚ ਕਰ ਰਹੀ ਹੈ।