100 ਕਰੋੜ ਰੁਪਏ ਨਾਲ ਪਿੰਡਾਂ ਦੀ ਕੀਤੀ ਜਾਵੇਗੀ ਸਫ਼ਾਈ, 11 ਦਿਨਾਂ 'ਚ ਕੰਮ ਹੋਵੇਗਾ ਪੂਰਾ; 16 ਸਤੰਬਰ ਤੋਂ ਝੋਨੇ ਦੀ ਖਰੀਦ ਹੋਵੇਗੀ ਸ਼ੁਰੂ

ਪੰਜਾਬ Sat, 13 Sep 2025 02:02 PM


100 ਕਰੋੜ ਰੁਪਏ ਨਾਲ ਪਿੰਡਾਂ ਦੀ ਕੀਤੀ ਜਾਵੇਗੀ ਸਫ਼ਾਈ, 11 ਦਿਨਾਂ 'ਚ ਕੰਮ ਹੋਵੇਗਾ ਪੂਰਾ; 16 ਸਤੰਬਰ ਤੋਂ ਝੋਨੇ ਦੀ ਖਰੀਦ ਹੋਵੇਗੀ ਸ਼ੁਰੂ

ਚੰਡੀਗੜ੍ਹ: ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਗਿਰਦਾਵਰੀ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਕਈ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਹੇਠਾਂ ਆ ਗਿਆ ਹੈ। ਹੁਣ ਲਗਪਗ 2300 ਪਿੰਡਾਂ ਅਤੇ ਵਾਰਡਾਂ ਵਿੱਚ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੀਤੇ ਜਾਣ ਵਾਲੇ ਕੰਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।
ਸਰਕਾਰ ਹਰ ਪਿੰਡ ਵਿੱਚ ਜੇ.ਸੀ.ਬੀ., ਲੇਬਰ ਦਾ ਪ੍ਰਬੰਧ ਕਰੇਗੀ। ਸਰਕਾਰ ਹਰ ਪਿੰਡ ਦੀ ਸਫ਼ਾਈ ਕਰਵਾਏਗੀ। ਮਾਨ ਨੇ ਕਿਹਾ ਕਿ ਇਸ ਕੰਮ ਲਈ 100 ਕਰੋੜ ਰੁਪਏ ਰੱਖੇ ਗਏ ਹਨ। ਪਹਿਲਾਂ ਸਾਰੇ ਪਿੰਡਾਂ ਨੂੰ 1 ਲੱਖ ਰੁਪਏ ਦੀ ਟੋਕਨ ਮਨੀ ਦਿੱਤੀ ਜਾਵੇਗੀ। ਇਸ ਤੋਂ ਬਾਅਦ, ਜਿੰਨੀ ਰਕਮ ਦੀ ਲੋੜ ਹੋਵੇਗੀ, ਦਿੱਤੀ ਜਾਵੇਗੀ।

Leave a Comment:
ਤਾਜ਼ਾ ਖ਼ਬਰਾਂ
ad