ਰਾਸ਼ਟਰੀ Mon, 15 Sep 2025 05:40 PM
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪੰਜਾਬ ਭਵਨ ਵਿਖੇ ਬੁਲਾਈ ਪ੍ਰੈੱਸ ਕਾਨਫਰੰਸ 'ਚ ਕੇਂਦਰ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ। ਉਨ੍ਹਾਂ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ 'ਤੇ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਪਾਕਿਸਤਾਨ ਨਨਕਾਣਾ ਸਾਹਿਬ ਜਾਣ ਤੋਂ ਰੋਕਣ ਨੂੰ ਪੰਜਾਬੀਆਂ ਨਾਲ ਵਿਤਕਰਾ ਦੱਸਿਆ। ਉਨ੍ਹਾਂ ਕਿਹਾ ਕਿ ਜੇ ਭਾਰਤ-ਪਾਕਿਸਤਾਨ ਮੈਚ ਹੋ ਸਕਦਾ ਹੈ ਤਾਂ ਫਿਰ ਸਿੱਖ ਸ਼ਰਧਾਲੂ ਪਾਕਿਸਤਾਨ ਕਿਉਂ ਨਹੀਂ ਜਾ ਸਕਦੇ ? ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀਆਂ ਭਾਵਨਾਵਾਂ ਨਹੀਂ ਖੇਡਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਫਿਲਮ ਰੋਕੀ ਗਈ ਪਰ ਮੈਚ ਨਹੀਂ।