ਪੰਜਾਬ Sat, 08 Nov 2025 01:15 PM
ਪੁਲਿਸ ਨੇ ਕਤਲ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਡੀਐੱਸਪੀ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ 3 ਨਵੰਬਰ ਨੂੰ ਨੇੜਲੇ ਪਿੰਡ ਚੱਕ ਚੇਲਾ ਵਿਖੇ ਅਮਨਦੀਪ ਸਿੰਘ ਪੁੱਤਰ ਕਰਨੈਲ ਸਿੰਘ ਦਾ ਕਤਲ ਹੋ ਗਿਆ ਸੀ। ਇਸ ਕੇਸ ਦੀ ਥਾਣੇ ਦੀ ਪੁਲਿਸ ਵੱਲੋਂ ਆਧੁਨਿਕ ਤਰੀਕਿਆਂ ਨਾਲ ਜਾਂਚ ਕੀਤੇ ਜਾਣ ਦੇ ਸਿੱਟੇ ਵਜੋਂ ਕਤਲ ਦੇ ਮੁੱਖ ਮੁਲਜ਼ਮ ਆਕਾਸ਼ਦੀਪ ਉਰਫ਼ ਕਾਲੂ ਵਾਸੀ ਮੁਰੀਦਵਾਲ ਨੂੰ ਕਾਬੂ ਕਰ ਲਿਆ ਗਿਆ। ਡੀਐੱਸਪੀ ਨੇ ਦੱਸਿਆ ਕਿ ਭੁਪਿੰਦਰ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਅਮਰਗੜ੍ਹ ਬਾਂਡੀਆ ਥਾਣਾ ਸਦਰ ਜ਼ੀਰਾ ਜ਼ਿਲ੍ਹਾ ਫਿਰੋਜ਼ਪੁਰ ਦੇ ਬਿਆਨ ’ਤੇ ਪਰਚਾ ਦਰਜ ਕੀਤਾ ਗਿਆ ਸੀ।