ਅੰਮ੍ਰਿਤਸਰ ’ਚ ਦਿਨ-ਦਿਹਾੜੇ ਸਨਸਨੀਖੇਜ਼ ਵਾਰਦਾਤ, ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਪੰਜਾਬ Sat, 03 Oct 2026 09:00 PM


ਅੰਮ੍ਰਿਤਸਰ ’ਚ ਦਿਨ-ਦਿਹਾੜੇ ਸਨਸਨੀਖੇਜ਼ ਵਾਰਦਾਤ, ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸ਼ਨੀਵਾਰ ਨੂੰ ਅੰਮ੍ਰਿਤਸਰ ਵਿਚ ਮੇਕਅਪ ਆਰਟਿਸਟ ਤੇ ਇਨਫਲੂਐਂਸਰ ਮੈਡ ਸੰਧੂ ਨੂੰ ਗੋਲੀ ਮਾਰ ਦਿੱਤੀ ਗਈ। ਗੋਲੀ ਲੱਗਣ ਤੋਂ ਬਾਅਦ ਸੜਕ ’ਤੇ ਡਿੱਗੇ ਮੈਡ ਸੰਧੂ ਦੀ ਵੀਡੀਓ ਵਾਇਰਲ ਹੋ ਰਹੀ ਹੈ। ਘਟਨਾ ਤੋਂ ਬਾਅਦ ਅੰਮ੍ਰਿਤਸਰ ਵਿਚ ਸਨਸਨੀ ਫੈਲ ਗਈ। ਮੈਡ ਸੰਧੂ ਦੀ ਮੌਤ ਦੀ ਖ਼ਬਰ ਨਾਲ ਸੋਸ਼ਲ ਮੀਡੀਆ ’ਤੇ ਹੜਕੰਪ ਮਚ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਜਾਂਚ ਵਿਚ ਜੁਟ ਗਈ ਹੈ। ਜ਼ਿਕਰਯੋਗ ਹੈ ਕਿ ਮੈਡ ਸੰਧੂ ਨੂੰ ਗਰਮ ਖਿਆਲੀ ਦੱਸ ਕੇ ਜਾਨੋਂ ਮਾਰ ਦੇਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਉਨ੍ਹਾਂ ’ਤੇ ਦੋਸ਼ ਸੀ ਕਿ ਉਹ ਆਪਣੇ ਗੀਤਾਂ ’ਚ ਲੱਚਰਤਾ ਵੀ ਦਿਖਾਉਂਦੇ ਹਨ।

Leave a Comment:
ਤਾਜ਼ਾ ਖ਼ਬਰਾਂ
ad